Description
By K.S Brar
1 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਦੋ ਜੂਨ ਨੂੰ ਜਨਰਲ ਗੌਰੀ ਸ਼ੰਕਰ ਨੂੰ ਸੁਰੱਖਿਆ ਸਲਾਹਕਾਰ ਲਾ ਕੇ ਪੂਰੇ ਪੰਜਾਬ ਵਿੱਚ ਕਰਫ਼ਿਊ ਲਾ ਦਿੱਤਾ ਗਿਆ ਅਤੇ ਫ਼ੌਜ ਨੇ ਨੀਲਾ ਤਾਰਾ ਆਪਰੇਸ਼ਨ ਆਰੰਭ ਕਰ ਦਿੱਤਾ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਦਰਬਾਰ ਸਾਹਿਬ ਅੰਦਰ ਐਂਟੀ ਟੈਂਕ ਗੋਲੇ ਤੇ ਹੋਰ ਭਾਰੀ ਅਸਲਾ ਪਹੁੰਚ ਗਿਆ। ਅੰਮ੍ਰਿਤਸਰ ਦੇ ਖ਼ੂਫ਼ੀਆ ਵਿਭਾਗ ਦਾ ਅਫ਼ਸਰ ਸਿੱਧੇ ਤੌਰ ’ਤੇ ਵੀ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਸੀ। ਦਰਬਾਰ ਸਾਹਿਬ ਸਮੂਹ ਵਿੱਚ ਜਨਰਲ ਸ਼ਬੇਗ ਸਿੰਘ ਨੇ ਮਜ਼ਬੂਤ ਮੋਰਚਾਬੰਦੀ ਕੀਤੀ ਸੀ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਛੇ ਜੂਨ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ’ਤੇ ਸੰਤ ਜਰਨੈਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਮੌਤ ਨਾਲ ਫ਼ੌਜੀ ਕਾਰਵਾਈ ਕੀਤੀ। ਜਿਨਾਂ ਨੂੰ ਅੱਤਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ। ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ। ਸਰਕਾਰੀ ਅੰਕੜਿਆਂ ਅਨੁਸਾਰ 136 ਫ਼ੌਜੀ ਮਰੇ ਅਤੇ 220 ਜ਼ਖ਼ਮੀ ਹੋਏ ਅਤੇ ਖਾੜਕੂ ਤੇ 492 ਨਾਗਰਿਕ ਮਾਰੇ ਗਏ। ਮਰਨ ਵਾਲਿਆਂ ਵਿੱਚ ਬਹੁਤੇ ਉਹ ਲੋਕ ਸਨ ਜੋ ਸ੍ਰੀ ਦਰਬਾਰ ਸਾਹਿਬ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਆਏ ਸਨ। ਜੋਧਪੁਰ ਜੇਲ੍ਹ ਵਿੱਚ ਲਿਜਾਏ ਗਏ 379 ਵਿਅਕਤੀਆਂ ਵਿੱਚੋਂ ਵੀ ਕਈ ਬੇਗੁਨਾਹ ਸ਼ਰਧਾਲੂ ਹੀ ਸਨ।
Reviews
There are no reviews yet.