Description
Vivhi Sadi Di Sikh Rajniti (Ik Gulami Toan Duji Gulami Tak)
Sikh Politics in Twentieth Century by Ajmer Singh
Pages: 471
ਅਜਮੇਰ ਸਿੰਘ (ਜਨਮ 1948) 1970 ਵਿੱਚ ਗੁਰੂ ਨਾਨਕ ਇੰਜਨੀਰਿੰਗ ਕਾਲਜ, ਲੁਧਿਆਣਾ ਤੋਂ ਇਲੈਕਟ੍ਰੀਕਲ ਦੀ ਪੜ੍ਹਾਈ ਅੱਧਵਾਟੇ ਛੱਡ ਕੇ ਨਕਸਲਬਾੜੀ ਲਹਿਰ ਵਿਚ ਸ਼ਾਮਿਲ ਹੋ ਗਿਆ। ਰੂਪੋਸ਼ ਰਹਿੰਦਿਆਂ ਉਸ ਨੇ ਤਕਰੀਬਨ ਡੇਢ ਦਹਾਕੇ ਤੱਕ ਕਮਿਊਨਿਸਟ ਇਲਕਲਾਬੀ ਲਹਿਰ ਦਾ ਨੇੜਿਓਂ ਡੂੰਘਾ ਅਨੁਭਵ ਹਾਸਲ ਕੀਤਾ। ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਉੱਤੇ ਫ਼ੌਜੀ ਹਮਲੇ ਤੋਂ ਬਾਅਦ ਉਹ ਪੂਰੀ ਤਰ੍ਹਾਂ ਝੰਜੋੜਿਆ ਗਿਆ ਅਤੇ ਹੌਲੀ-ਹੌਲੀ ਉਸ ਨੂੰ ਆਪਣੀਆਂ ਜੜ੍ਹਾਂ ਕੁਰੇਦਣ ‘ਤੇ ਆਪਣੀ ਪਛਾਣ ਤੇ ਵਿਰਸੇ ਦਾ ਗੌਰਵ ਅਨੁਭਵ ਹੋਣ ਲੱਗਾ ਤੇ ਉਹ ਸਿੱਖ ਸੰਘਰਸ਼ ਦੇ ਸਰੋਕਾਰਾਂ ਦਾ ਹਮਦਰਦ ਵਿਸ਼ਲੇਸ਼ਕ ਬਣ ਗਿਆ। ਇਸ ਤਰ੍ਹਾਂ ਪੰਜਾਬ ਅੰਦਰ ਚੱਲੀਆਂ ਦੋ ਵੱਡੀਆਂ ਹਥਿਆਰਬੰਦ ਲਹਿਰਾਂ ਦਾ ਉਸ ਨੇ ਸਿੱਧਾ ਅਨੁਭਵ ਹਾਸਲ ਕੀਤਾ।ਅਜਮੇਰ ਸਿੰਘ ਦੀਆਂ ਲਿਖਤਾਂ ਨੇ ਖਾੜਕੂ ਸਿੱਖ ਸੰਘਰਸ਼ ਦਾ ਸਿਧਾਂਤਕ ਤੇ ਤਾਰਕਿਕ ਅਧਿਐਨ ਕਰ ਕੇ ਸਿੱਖਾਂ ਨੂੰ ਪਰ੍ਹੇ ਵਿਚ ਖਲੋ ਕੇ ਆਪਣੇ ਪੱਖ ਪੇਸ਼ ਕਰਨ ਦੇ ਯੋਗ ਬਣਾਉਣ ਦਾ ਇਤਿਹਾਸਕ ਕਾਰਜ ਕੀਤਾ ਹੈ।
Reviews
There are no reviews yet.